Thursday, 30 March 2017

ਗਿਆਨੀ ਦਿੱਤ ਸਿੰਘ ਜੀ


ਗਿਆਨੀ ਦਿੱਤ ਸਿੰਘ ਜੀ 




ਜਨਮ 21 ਅਪ੍ਰੈਲ 1850

ਪਿੰਡ ਨੰਦਪੁਰ ਕਲੌੜ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ

ਮੌਤ 6 ਸਤੰਬਰ 1901
ਅੰਮ੍ਰਿਤਸਰ

ਜੀਵਨ-ਸਾਥੀ ਬਿਸ਼ਨ ਕੌਰ
ਬੱਚੇ ਬਲਦੇਵ ਸਿੰਘ ਅਤੇ ਵਿਦਿਆਵੰਤੀ ਕੌਰ

ਧਰਮ ਸਿੱਖ
ਫਾਟਕ ਫਾਟਕ ਆਈਕਨ ਵਿਦਿਆ
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850 - 6 ਸਤੰਬਰ 1901)

[1] ਜੋ ਪੰਜਾਬੀ ਦੇ ਪਹਿਲੇ ਪ੍ਰੋਫੈਸਰ
[2] ਸਿੱਖ ਧਰਮ/ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ 1886 ਤੋਂ
[2], ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਮੋਢੀ ਸਨ।

ਮੁੱਢਲਾ ਜੀਵਨ


ਇਹਨਾਂ ਦਾ ਜਨਮ 21 ਅਪ੍ਰੈਲ 1850 ਨੂੰ ਪਿੰਡ ਨੰਦਪੁਰ ਕਲੌੜ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਪਿਤਾ ਬਾਬਾ ਦੀਵਾਨ ਅਤੇ ਮਾਤਾ ਰਾਮ ਕੌਰ ਦੇ ਘਰ ਹੋਇਆ [3] ਜਿਸਦਾ ਨਾਂਅ ਦਿੱਤਾ ਰਾਮ ਰੱਖਿਆ ਗਿਆ। ਇਹੀ ਬਾਲਕ ਵੱਡਾ ਹੋ ਕੇ ਗਿਆਨੀ ਦਿੱਤ ਸਿੰਘ ਦੇ ਨਾਮ ਨਾਲ ਪੂਰੀ ਦੁਨੀਆਂ ਵਿੱਚ ਮਸ਼ਹੂਰ ਹੋਇਆ। 1880 ਵਿੱਚ ਇਹਨਾਂ ਦਾ ਵਿਆਹ ਸਿੱਖ ਪਰੰਪਰਾ ਅਨੁਸਾਰ ਬਿਸ਼ਨ ਕੌਰ ਨਾਲ ਹੋਇਆ। ਇਹਨਾਂ ਦੇ ਘਰ ਇੱਕ ਪੁੱਤਰ ਬਲਦੇਵ ਸਿੰਘ ਅਤੇ ਇੱਕ ਧੀ ਬੀਬਾ ਵਿਦਿਆਵੰਤੀ ਕੌਰ ਨੇ ਜਨਮ ਲਿਆ। ਭਾਵੇਂ ਗਿਆਨੀ ਦਿੱਤ ਸਿੰਘ ਇੱਕ ਵੀ ਦਿਨ ਸਕੂਲ ਨਹੀਂ ਗਏ ਸਨ ਪਰ ਇਹ ਦੁਨੀਆਂ ਦੇ ਪੰਜਾਬੀ ਦੇ ਪਹਿਲੇ ਪ੍ਰੋਫੈਸਰ ਬਣੇ। ਸਿੰਘ ਸਭਾ ਲਾਹੌਰ ਅਤੇ ਖ਼ਾਲਸਾ ਕਾਲਜ ਅੰਮ੍ਰਿਤਸਰ ਦਾ ਮੋਢੀ ਬਣਨ ਦੇ ਨਾਲ-ਨਾਲ ਉਨ੍ਹਾਂ ਆਪਣੀ ਵਿਦਵਤਾ ਦੇ ਬਲਬੂਤੇ ਆਰੀਆ ਸਮਾਜ ਦੇ ਮੁਖੀ ਸਵਾਮੀ ਦਯਾਨੰਦ ਨੂੰ ਲਗਾਤਾਰ ਤਿੰਨ ਧਾਰਮਿਕ ਬਹਿਸਾਂ[4] ਵਿੱਚ ਮਾਤ ਦਿੱਤੀ ਸੀ। ਸਿੱਖੀ ਦੀ ਡਿੱਗ ਰਹੀ ਸਾਖ਼ ਨੂੰ ਮੁੜ ਉੱਚਾ ਚੁੱਕਣ ਦਾ ਯਤਨ ਕਰਨ ਦੇ ਨਾਲ ਹੀ ਗਿਆਨੀ ਦਿੱਤ ਸਿੰਘ ਨੇ ਸਮਾਜ ਵਿੱਚ ਫੈਲੀਆਂ ਅਨੇਕਾਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਿਰਤੋੜ ਯਤਨ ਕੀਤੇ।

ਕੰਮ


ਅੰਧ-ਵਿਸ਼ਵਾਸਾਂ ਦਾ ਵਿਰੋਧ
ਇਹਨਾਂ ਨੇ ਆਪਣੇ ਹਫ਼ਤਾਵਾਰੀ ਖ਼ਾਲਸਾ ਅਖ਼ਬਾਰ ਲਾਹੌਰ, ਲਿਖਤਾਂ ਅਤੇ ਭਾਸ਼ਣਾਂ ਰਾਹੀਂ ਵਹਿਮਾਂ-ਭਰਮਾਂ,ਫੋਕੇ ਕਰਮਕਾਂਡਾਂ, ਟੂਣੇ-ਟਾਮਣਾਂ, ਮੜੀ-ਮਸਾਣਾਂ, ਨੜੀਮਾਰਾਂ, ਕੁੜੀਮਾਰਾਂ, ਝਾੜ-ਫੂਕ, ਪਖੰਡ ਅਤੇ ਅੰਧ-ਵਿਸ਼ਵਾਸਾਂ ਦਾ ਜ਼ੋਰਦਾਰ ਵਿਰੋਧ ਕੀਤਾ ਤੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਪੂਰਨ ਭਰੋਸਾ ਰੱਖਣ ਲਈ ਪ੍ਰੇਰਿਤ ਕੀਤਾ।

ਜਾਤ ਪਾਤ ਦਾ ਵਿਰੋਧ
ਇਹਨਾਂ ਦਾ ਵਿਚਾਰ ਸੀ ਕਿ ਜਿਸ ਸਮਾਜ ਵਿੱਚ ਰੰਗ, ਨਸਲ, ਜਾਤ-ਪਾਤ, ਪਖੰਡਵਾਦ, ਵਹਿਮ-ਭਰਮ ਅਤੇ ਅੰਧ-ਵਿਸ਼ਵਾਸ ਹੋਣ, ਉਹ ਕਦੇ ਤਰੱਕੀ ਨਹੀਂ ਕਰ ਸਕਦਾ। ਗਿਆਨੀ ਦਿੱਤ ਸਿੰਘ ਜੀ ਨੇ ਸਮਾਜ ਵਿੱਚ ਫੈਲੇ ਅਜਿਹੇ ਅਡੰਬਰਾਂ ਨੂੰ ਬੜੀ ਗੰਭੀਰਤਾ ਨਾਲ ਲਿਆ ਅਤੇ ਕਈ ਸਮਕਾਲੀ ਜਥੇਬੰਦੀਆਂ ਨਾਲ ਟੱਕਰ ਲਈ।

ਦਰਬਾਰ ਸਹਿਬ ਵਿੱਚ ਮੂਰਤੀਆਂ ਹਵਾਉਣਾ
ਇੱਥੋਂ ਤੱਕ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਗੱਦੀ ਲਾ ਕੇ ਬੈਠਦੇ ਬਾਬਾ ਖੇਮ ਸਿੰਘ ਬੇਦੀ ਦੀ ਗੱਦੀ ਖਿੱਚ ਕੇ ਸੜਕ ’ਤੇ ਸੁੱਟ ਦਿੱਤੀ ਸੀ। ਇਹਨਾਂ ਨੇ ਦਰਬਾਰ ਸਾਹਿਬ ਦੀ ਦਰਸ਼ਨੀ ਦਿਊਢੀ ਵਿੱਚ ਸਥਾਪਿਤ ਮੂਰਤੀਆਂ ਹਟਾਉਣ ਦੀ ਪਹਿਲਕਦਮੀ ਪ੍ਰੋ. ਗੁਰਮੁਖ ਸਿੰਘ ਨਾਲ ਮਿਲ ਕੇ ਕੀਤੀ ਸੀ।[ਹਵਾਲਾ ਲੋੜੀਂਦਾ]

ਸਾਹਿਤਕ ਰਚਨਾਵਾਂ 


ਗਿਆਨੀ ਦਿੱਤ ਸਿੰਘ ਜਿਹਨਾਂ ਨੇ ਆਪਣੇ ਛੋਟੇ ਜਿਹੇ ਜੀਵਨ ਕਾਲ 1850-1901 ਦੌਰਾਨ ਪੰਜਾਬੀ ਮਾਂ ਬੋਲੀ ਦੀ ਝੋਲੀ 72 [2] ਪੁਸਤਕਾਂ ਨਾਲ ਭਰ ਕੇ ਉਸ ਦੀ ਗੋਦੀ ਨੂੰ ਹਰਾ-ਭਰਾ ਕਰ ਕੇ ਆਪਣੇ ਖੂਨ ਨਾਲ ਸਿੱਖੀ ਦੇ ਬੂਟੇ ਨੂੰ ਸਿੰਜਿਆ ਅਤੇ ਖਾਲਸਾ ਪੰਥ ਦੀ ਨਿਸ਼ਕਾਮ ਸੇਵਾ ਅੰਤਮ ਸੁਆਸਾਂ ਤਕ ਨਿਭਾ ਅਤੇ ਸਮਾਜ ਅਤੇ ਸਿੱਖ ਕੌਮ ਨੂੰ ਸਹੀ ਰਸਤੇ ’ਤੇ ਤੋਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ‘ਪੰਜਾਬੀ ਪੱਤਰਕਾਰੀ ਦਾ ਪਿਤਾਮਾ’ ਵੀ ਕਿਹਾ ਜਾਂਦਾ ਹੈ।

ਕਿਤਾਬਾਂ 

ਗੁਰੂ ਨਾਨਕ ਪ੍ਰਬੋਧ
ਗੁਰੂ ਅਰਜਨ ਜੀ
ਦੰਭ ਬਿਦਾਰਣ
ਦੁਰਗਾ ਪ੍ਰਬੋਧ
ਪੰਥ ਪ੍ਰਬੋਧ
ਰਾਜ ਪ੍ਰਬੋਧ
ਮੇਰਾ ਤੇ ਸਵਾਮੀ ਦਇਆ ਨੰਦ ਦਾ ਸੰਵਾਦ
ਪੰਥ ਸੁਧਾਰ ਬਿਨਾਈ ਪੱਤਰ
ਅਬਲਾ ਨਾਰੀ
ਨਕਲੀ ਸਿਖ ਪ੍ਰਬੋਧ
ਗੁੱਗਾ ਗਪੌੜਾ-ਸੁਲਤਾਨ ਪੁਆੜਾ
ਤਾਰਾ ਸਿੰਘ
ਸੁਬੇਗ ਸਿੰਘ
ਮਹਿਤਾਬ ਸਿੰਘ ਮੀਰਾਂਕੋਟੀਆ
ਭਾਈ ਤਾਰੂ ਸਿੰਘ
ਭਾਈ ਬੋਤਾ ਸਿੰਘ
ਸਵਪਨ ਨਾਟਕ
ਰਾਜਨੀਤੀ ਪ੍ਰਬੋਧ ਨਾਟਕ
ਸਮਾਜ ਸੁਧਾਰਕ

ਇਹਨਾਂ ਨੇ ਸਮਾਜ ਸੁਧਾਰ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਈ ਸੀ। ਇਹ ਆਪਣੀ ਗੱਲ ਨੂੰ ਕਹਿਣ ਦੀ ਦਲੇਰੀ ਰੱਖਦੇ ਸਨ ਅਤੇ ਤਰਕ ਤੇ ਦਲੀਲਾਂ ਸਹਿਤ ਆਪਣੀ ਹਰ ਗੱਲ ਦੀ ਪੁਸ਼ਟੀ ਕਰਦੇ ਸਨ। ਗਿਆਨੀ ਦਿੱਤ ਸਿੰਘ ਨੇ ਆਪਣੀ ਸਾਰੀ ਉਮਰ ਸਮਾਜ-ਸੁਧਾਰ ਅਤੇ ਸਿੱਖੀ ਦੇ ਲੇਖੇ ਲਾ ਦਿੱਤੀ ਸੀ। ਇਹਨਾਂ ਨੇ ਆਪਣੀ ਕਲਮ ਰਾਹੀਂ ਸਮਾਜਿਕ ਕੁਰੀਤੀਆਂ ਦਾ ਡੱਟ ਕੇ ਵਿਰੋਧ ਕੀਤਾ ਅਤੇ ਸਮਾਜ ਨੂੰ ਇਨ੍ਹਾਂ ਤੋਂ ਮੁਕਤੀ ਪ੍ਰਾਪਤ ਕਰਨ ਲਈ ਜ਼ੋਰਦਾਰ ਪ੍ਰਚਾਰ ਕੀਤਾ। 6 ਸਤੰਬਰ 1901 ਨੂੰ ਉਨ੍ਹਾਂ ਦੀ ਮੌਤ ਤੋਂ ਬਾਅਦ ਕਿਸੇ ਨੇ ਉਨ੍ਹਾਂ ਦੇ ਮਿੱਥੇ ਟੀਚੇ ਨੂੰ ਅੱਗੇ ਨਹੀਂ ਤੋਰਿਆ।

ਯਾਦਗਾਰ ਅਤੇ ਸਨਮਾਨ 


ਪੰਥ ਰਤਨ
ਗਿਆਨੀ ਦਿੱਤ ਸਿੰਘ ਦੀ ਮੌਤ ਤੋਂ ਬਾਅਦ ਭਾਈ ਵੀਰ ਸਿੰਘ ਨੇ ਉਹਨਾਂ ਦੇ ਸਨਮਾਨ ਵਿੱਚ ਇੱਕ ਕਵਿਤਾ ਲਿਖੀ ਜੋ ਖਾਲਸਾ ਸਮਾਚਾਰ ਵਿੱਚ ਛਪੀ। ਗਿਆਨੀ ਦਿੱਤ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਸੰਮਤੀ ਉਹਨਾਂ ਦੀ ਯਾਦ ਵਿੱਚ ਹਰ ਸਾਲ ਸਮਾਗਮ ਕਰਵਾਉਂਦੀ ਹੈ।[5]
ਸਬੰਧਿਤ ਚਿੱਠੇ ਸੋਧੋ

ਸ੍ਰੀ ਪ੍ਰੀਤਮ ਸਿੰਘ ਦੁਆਰ ਲਿਖੀ ਗਈ "ਗਿਆਨੀ ਦਿੱਤ ਸਿੰਘ" ਸਿੰਘ, 

ਸਰਦਾਰ ਹਰਬੰਸ ਸਿੰਘ ਇਨਸਾਈਕਲੋਪੀਡੀਆ ਆਫ. ਸਿੱਖਜ਼ਮ 
ਅਮਰ ਸਿੰਘ ਦੁਆਰ "ਗਿਅਆਨੀ, ਸਿੰਘ ਸਭਾ ਲਾਹੋਰ ਦੇ ਉੱਘੇ ਸੰਚਾਲਕ ਗਿਆਨੀ ਦਿੱਤ ਸਿੰਘ ਜੀ,
ਅੰਮ੍ਰਿਤਸਰ (1902) ਸਿੰਘ, 
ਦਲਿਤ ਸਿੰਘ ਸਭਾ ਦੇ ਮੋਢੀ ਗਿਆਨੀ ਦਿੱਤ ਸਿੰਘ ਜੀ, ਅੰਮ੍ਰਿਤਸਰ (1951) 
ਸਿੰਘ ਜਗਜੀਤ ਸਿੰਘ ਸਭਾ ਲਹੌਰ, ਲੁਧਿਆਣਾ (1974)

No comments:

Post a Comment